ਅਣਪਛਾਤੇ ਵਿਅਕਤੀਆਂ ਵੱਲੋਂ ਦਿਨ ਦਿਹਾੜੇ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ

0
44

ਅਣਪਛਾਤੇ ਵਿਅਕਤੀਆਂ ਵੱਲੋਂ ਦਿਨ ਦਿਹਾੜੇ ਪਿਓ-ਪੁੱਤ ‘ਤੇ ਜਾਨਲੇਵਾ ਹਮਲਾ

ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ ਵਿੱਚ ਲਗਾਤਾਰ ਵੱਧ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸ੍ਰੀ ਮੁਕਤਸਰ ਸਾਹਿਬ ਦੀ ਮਿਡ ਵੇ ਕਲੌਨੀ ਦਾ ਜਿਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿਓੁ-ਪੁੱਤ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਖ਼ਮੀ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਮੇਜ਼ਰ ਸਿੰਘ ਵਾਸੀ ਪਿੰਡ ਬਰਕੰਦੀ ਨੇ ਦੱਸਿਆ ਕਿ ਉਹ ਮਿਡ ਵੇ ਕਲੋਨੀ ਵਿਖੇ ਆਪਣੀ ਕੋਠੀ ਬਣਾ ਰਹੇ ਹਨ ਤੇ ਬੀਤੀਂ ਸ਼ਾਮ ਕਰੀਬ 5:15 ਵਜੇ ਜਦੋਂ ਅਸੀਂ ਸਮਾਨ ਦੀ ਸਾਂਭ-ਸੰਭਾਲ ਕਰ ਰਹੇ ਸੀ ਤਾਂ ਮੇਰਾ ਲੜਕਾ ਅਮੋਲਕ ਦੀਪ ਕੋਠੀ ਦਾ ਨਕਸ਼ਾ ਦੇਖ ਰਿਹਾ ਸੀ,

ਇਸੇ ਦੌਰਾਨ ਅਚਾਨਕ ਕੁਝ 4 ਕਾਰ ਸਵਾਰਾਂ ਨੌਜਵਾਨਾਂ ਵੱਲੋਂ ਮੇਰੇ ਲੜਕੇ ‘ਤੇ ਕਿਰਪਾਨਾਂ, ਕਾਪੇ ਤੇ ਰਾੜਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ, ਜਦੋਂ ਮੈਂ ਵਿੱਚ ਬਚਾਓ ਲਈ ਗਿਆ ਤਾਂ ਉਕਤ ਨੌਜਵਾਨਾਂ ਨੇ ਮੇਰੇ ‘ਤੇ ਵੀ ਕਰਪਾਨ ਨਾਲ ਹਮਲਾ ਕੀਤਾ, ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਘਟਨਾ ‘ਚ ਅਮੋਲਕਦੀਪ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ,

ਜਿਸ ਨੂੰ ਇਲਾਜ਼ ਲਈ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਨਾਂ ਦਾ ਇਲਾਜ਼ ਕਰ ਰਹੇ ਡਾ. ਤਰਸੇਮ ਬਾਂਸਲ ਨੇ ਦੱਸਿਆ ਕਿ ਉਕਤ ਨੌਜਵਾਨਾਂ ਦੇ ਕਾਫ਼ੀ ਗਹਿਰੀਆਂ ਸੱਟਾਂ ਲੱਗੀਆਂ ਹੋਈਆਂ ਹਨ, ਪਰ ਨੌਜਵਾਨ ਹੁਣ ਠੀਕ ਹੈ ਜਿਸ ਦਾ ਇਲਾਜ਼ ਚੱਲ ਰਿਹਾ ਹੈ। ਇਸ ਸਬੰਧੀ ਜਦੋਂ ਥਾਣਾ ਸਦਰ ਦੇ ਐਸ.ਐਚ.ਓ. ਪ੍ਰੇਮ ਨਾਥ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੇਜ਼ਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.