ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਦੋ ਹੋਰ ਕਿਸਾਨਾਂ ਦੀ ਵੱਖ-ਵੱਖ ਸੜਕ ਹਾਦਸਿਆਂ ‘ਚ ਮੌਤ, ਕਈ ਜ਼ਖਮੀ

0
2

ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਦੋ ਹੋਰ ਕਿਸਾਨਾਂ ਦੀ ਵੱਖ-ਵੱਖ ਸੜਕ ਹਾਦਸਿਆਂ ‘ਚ ਮੌਤ, ਕਈ ਜ਼ਖਮੀ

ਮੋਹਾਲੀ, (ਕੁਲਵੰਤ ਕੋਟਲੀ) ਖੇਤੀ ਬਾਰੇ ਨਵੇਂ ਖੇਤੀ ਕਾਨੂੰਨਾ ਖਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਦਿੱਲੀ ਬਾਰਡਰ ਤੋਂ ਵਾਪਸ ਆ ਰਹੇ ਮੋਹਾਲੀ ਜ਼ਿਲ੍ਹੇ ਦੇ ਦੋ ਕਿਸਾਨਾਂ ਦੀ ਇੱਕ ਸੜਕ ਹਾਦਸੇ ਵਿਚ ਮੌਤ ਹੋ ਗਈ, ਜਦੋਂ ਕਿ ਅੱਧੀ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਗਏ  ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਦਾ ਇਹ ਟੈਂਪੂ ਦਿੱਲੀ ਤੋਂ ਵਾਪਸ ਆ ਰਿਹਾ ਸੀ ਅਤੇ ਬੀਤੀ ਦੇਰ ਰਾਤ ਇਸ ਦੀ ਸਾਹਮਣੇ ਤੋਂ ਆ ਰਹੇ ਇੱਕ ਟੱਰਕ ਨਾਲ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਦੋ ਕਿਸਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਮ੍ਰਿਤਕ ਕਿਸਾਨਾਂ ਦੀ ਪਹਿਚਾਣ ਸੁਖਦੇਵ ਸਿੰਘ ਵਾਸੀ ਪਿੰਡ ਡਡਿਆਣਾ, ਤਹਿਸੀਲ ਬੱਸੀ ਪਠਾਣਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਦੀਪ ਸਿੰਘ ਵਾਸੀ ਪਿੰਡ ਪੋਪਨਾ ਜ਼ਿਲ੍ਹਾ ਮੋਹਾਲੀ ਵਜੋਂ ਹੋਈ ਇਹਨਾਂ ਤੋਂ ਇਲਾਵਾ ਟੈਂਪੂ ਦਾ ਡ੍ਰਾਈਵਰ ਮਨਪ੍ਰੀਤ ਸਿੰਘ ਅਤੇ ਟੈਂਪੂ ਵਿੱਚ ਸਵਾਰ ਪਵਨ ਕੁਮਾਰ, ਭਾਗ ਸਿੰਘ ਸਾਬਕਾ ਸਰਪੰਚ, ਮੂਲਾ ਰਾਮ, ਮਹੀਪਾਲ, ਦਿਲਬਾਗ ਸਿੰਘ ਪਿੰਡ ਰੰਗੀਆਂ ਅਤੇ ਸੁਖਦਰਸ਼ਣ ਸਿੰਘ ਹਾਦਸੇ ਕਾਰਨ ਗੰਭੀਰ ਜਖਮੀ ਹੋ ਗਏ

ਟੈਂਪੂ ਦੇ ਡ੍ਰਾਈਵਰ ਮਨਪ੍ਰੀਤ ਸਿੰਘ ਵਸਨੀਕ ਪਿੰਡ ਮਜਾਤੜੀ ਨੇ ਦੱਸਿਆ ਕਿ ਟ੍ਰਾਲਾ ਗਲਤ ਸਾਈਡ ਤੋਂ ਆ ਰਿਹਾ ਸੀ ਅਤੇ ਉਸਨੇ ਟੈਂਪੂ ਵਿੱਚ ਆ ਕੇ ਸਿੱਧੀ ਟਕਰ ਮਾਰ ਦਿੱਤੀ ਹਾਦਸੇ ਤੋਂ ਬਾਅਦ ਜ਼ਖਮੀ ਕਿਸਾਨਾਂ ਨੂੰ ਮੁਹਾਲੀ ਦੇ ਫੇਜ਼ 6 ਸਥਿੱਤ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਸੁਖਦੇਵ ਸਿੰਘ ਅਤੇ ਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਬਾਕੀ ਜਖਮੀਆਂ ਨੂੰ ਇਲਾਜ ਵਾਸਤੇ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ਇਹਨਾਂ ਵਿੱਚੋਂ ਮਨਪ੍ਰੀਤ ਸਿੰਘ, ਮਹੀਪਾਲ ਅਤੇ ਸੁਖਦਰਸ਼ਨ ਸਿੰਘ ਨੂੰ ਪੀਜੀਆਈ ਭੇਜਿਆ ਗਿਆ ਹੈ ਜਦੋਂਕਿ ਮੂਲਾਰਾਮ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ

ਇਸ ਦੌਰਾਨ ਹਾਦਸੇ ਕਾਰਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਦੀਆਂ ਮ੍ਰਿਤਕ ਦੇਹਾਂ ਦਾ ਅੱਜ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਨੂੰ ਕਿਸਾਨਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆਇਸ ਮੌਕੇ ਇਕੱਠੇ ਹੋਏ ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਰਾਹਤ ਫੰਡ ਤੋਂ 15 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਨਾਲ ਹੀ ਜ਼ਖਮੀ ਕਿਸਾਨਾਂ ਨੂੰ ਮੁਫਤ ਇਲਾਜ ਅਤੇ ਰਾਹਤ ਵਜੋਂ 5-5 ਲੱਖ ਰੁਪਏ ਦੀ ਮੱਦਦ ਦਿੱਤੀ ਜਾਵੇ

ਇਸ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਵੇਰੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਜਖਮੀਆਂ ਦਾ ਹਾਲ ਚਾਲ ਪੁੱਛਿਆ ਇਸ ਮੌਕੇ ਉਹਨਾਂ ਕਿਹਾ ਕਿ ਜ਼ਖਮੀਆਂ ਦਾ ਪੂਰੀ ਤਰ੍ਹਾਂ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਉਹਨਾਂ ਮੁੱਖ ਮੰਤਰੀ ਨਾਲ ਗੱਲ ਕਰਕੇ ਮ੍ਰਿਤਕ ਅਤੇ ਜਖਮੀ ਕਿਸਾਨਾਂ ਲਈ ਬਣਦਾ ਮੁਆਵਜਾ ਦੇਣ ਦਾ ਭਰੋਸਾ ਵੀ ਦਿੱਤਾ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.