ਝਾਂਸੀ ’ਚ ਸੜਕ ਹਾਦਸੇ ’ਚ ਚਾਰ ਜਣਿਆਂ ਦੀ ਮੌਤ

0
26
jhansi accident

ਤੇਜ਼ ਰਫ਼ਾਰ ਕਾਰ ਨੇ ਦੋ ਮੋਟਰਸਾਈਕਲਾਂ ’ਚ ਮਾਰੀ ਟੱਕਰ

ਝਾਂਸੀ। ਉੱਤਰ ਪ੍ਰਦੇਸ਼ ’ਚ ਝਾਂਸੀ ਦੇ ਗੁਰੂਸਰਾਏ ਥਾਣਾ ਇਲਾਕੇ ’ਚ ਇੱਕ ਬੇਕਾਬੂ ਕਾਰ ਨੇ ਦੋ ਮੋਟਰਸਾਈਕਲਾਂ ’ਚ ਜ਼ੋਰਦਾਰ ਟੱਕਰ ਮਾਰ ਦਿੱਤੀ, ਇਸ ਭਿਆਨਕ ਹਾਦਸੇ ’ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

jhansi accident

ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਗੁਰੂਸਰਾਏ ਥਾਣਾ ਇਲਾਕੇ ਦੇ ਫਰੀਦਾ ਪਿੰਡ ਦੇ ਕੋਲ ਸ਼ੁੱਕਰਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ ਤੇ ਕਾਰ ਬੇਕਾਬੂ ਹੋ ਕੇ ਖੱਡ ’ਚ ਜਾ ਡਿੱਗੀ। ਹਾਦਸਾ ਐਨਾ ਭਿਆਨਕ ਸੀ ਕਿ ਦੋ ਮੋਟਰਸਾਈਕਲਾਂ ’ਤੇ ਸਵਾਰ ਤਿੰਨ ਵਿਅਕਤੀਆਂ ਤੇ ਕਾਰ ਡਰਾਈਵਰ ਦੀ ਮੌਤ ਹੋ ਗਈ। ਪੁਲਿਸ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.