ਭਾਰਤ ਬੰਦ ਨੂੰ ਪਟਿਆਲਾ ‘ਚ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਬੰਦ

0
32
Patiala Bandh

ਭਾਰਤ ਬੰਦ ਨੂੰ ਪਟਿਆਲਾ ‘ਚ ਭਰਵਾਂ ਹੁੰਗਾਰਾ, ਬਾਜ਼ਾਰ ਮੁਕੰਮਲ ਬੰਦ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ‘ਚ ਸਵੇਰੇ ਤੋਂ ਹੀ ਸਾਰੀਆਂ ਦੁਕਾਨਾਂ ਤੇ ਹੋਰ ਕਾਰੋਬਾਰੀ ਅਦਾਰੇ ਬੰਦ ਹਨ। ਇੱਥੋਂ ਤੱਕ ਕਿ ਬੱਸ ਸਟੈਂਡ ‘ਤੇ ਵੀ ਸੁੰਨ ਪਸਰੀ ਹੋਈ ਹੈ। ਸ਼ਹਿਰ ‘ਚ ਸਾਰੀਆਂ ਦੁਕਾਨਾਂ ਮੁਕੰਮਲ ਬੰਦ ਹਨ।

Patiala Bandh

ਕਿਸਾਨਾਂ ਸੜਕਾਂ ‘ਤੇ ਉੱਤਰ ਆਏ ਤੇ ਹਨ ਤੇ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਬੰਦ ਨੂੰ ਪੰਜਾਬ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਸਾਨ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਭਾਰਤ ਬੰਦੇ ਦੇ ਸੱਦੇ ਨੂੰ ਪੂਰੇ ਦੇਸ਼ ‘ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਸਾਨਾਂ ਦੇ ਭਾਰਤ ਬੰਦ ਤਹਿਤ ਸ਼ਹਿਰਾਂ, ਪਿੰਡਾਂ, ਕਸਬਿਆਂ ‘ਚ ਦੁਕਾਨਾਂ ਬੰਦ ਹਨ ਤੇ ਕਿਸਾਨ ਸੜਕਾਂ ‘ਤੇ ਆ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.