ਹਰਭਜਨ ਮਾਨ ਵੱਲੋਂ ਸ਼੍ਰੋੋਮਣੀ ਗਾਇਕ ਪੁਰਸਕਾਰ ਨਾ ਲੈਣ ਦਾ ਫੈਸਲਾ

0
22

ਹਰਭਜਨ ਮਾਨ ਵੱਲੋਂ ਸ਼੍ਰੋੋਮਣੀ ਗਾਇਕ ਪੁਰਸਕਾਰ ਨਾ ਲੈਣ ਦਾ ਫੈਸਲਾ

ਬਠਿੰਡਾ (ਸੁਖਜੀਤ ਮਾਨ)। ਪੰਜਾਬ ਦੇ ਮਸ਼ਹੂਰ ਗਾਇਕ ਹਰਭਜਨ ਮਾਨ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਰੋਸ ਪ੍ਰਗਟ ਕਰਦਿਆਂ ਸ਼੍ਰੋਮਣੀ ਗਾਇਕ ਪੁਰਸਕਾਰ ਨਾ ਲੈਣ ਦਾ ਫੈਸਲਾ ਕੀਤਾ ਹੈ।

Harbhajan Mann

ਹਰਭਜਨ ਮਾਨ ਇਨ੍ਹਾਂ ਦਿਨੀਂ ਕਿਸਾਨਾਂ ਦੇ ਸੰਘਰਸ਼ ‘ਚ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਤੇ ਲਗਾਤਾਰ ਕਿਸਾਨਾਂ ਦੇ ਹੌਂਸਲੇ ਵਧਾ ਰਹੇ ਹਨ। ਪਿਛਲੇ ਕਾਫ਼ੀ ਦਿਨਾਂ ਤੋਂ ਅਸੀਂ ਹਰਭਜਨ ਮਾਨ ਨੂੰ ਧਰਨਿਆਂ ਦੌਰਾਨ ਕਿਸਾਨਾਂ ਦੇ ਹੱਕ ‘ਚ ਪ੍ਰਚਾਰ ਕਰਦਿਆਂ ਵੇਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਖੜੇ ਹਨ। ਪੂਰੇ ਦੇਸ਼ ‘ਚ ਕਿਸਾਨਾਂ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਕਈ ਸਿਆਸੀ ਆਗੂ ਵੀ ਆਪਣੇ ਪਦਮ ਭੂਸ਼ਣ ਤੇ ਪਦਮ ਵਿਭੂਸ਼ਣ ਵਰਗੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.