ਹਾਈਕੋਰਟ ਵੱਲੋਂ ਡੀਜੀਪੀ ਦਿਨਕਰ ਗੁਪਤਾ ਨੂੰ ਵੱਡੀ ਰਾਹਤ

0
32
DGP Dinkar Gupta

ਪੰਜਾਬ ਦੇ ਡੀ. ਜੀ. ਪੀ. ਬਣੇ ਰਹਿਣਗੇ ਗੁਪਤਾ

ਚੰਡੀਗੜ੍ਹ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਤੇ ਪੰਜਾਬ ਸਰਕਾਰ ਤੇ ਯੂ. ਪੀ. ਐਸ. ਸੀ. ਦੇ ਹੱਕ ‘ਚ ਵੱਡਾ ਫੈਸਲਾ ਸੁਣਾਉਂਦਿਆਂ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਜਾਇਜ਼ ਠਹਿਰਾਇਆ ਤੇ ਉਹ ਡੀ. ਜੀ. ਪੀ. ਦੇ ਅਹੁਦੇ ‘ਤੇ ਕਾਇਮ ਰਹਿਣਗੇ।

DGP Dinkar Gupta

ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਜਸਵੰਤ ਸਿੰਘ ਤੇ ਜਸਟਿਸ ਸੰਤ ਪ੍ਰਕਾਸ਼ ਦੀ ਇੱਕ ਬੈਂਚ ਨੇ ਅੱਜ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਦੇ ਹੱਕ ‘ਚ ਫੈਸਲਾ ਸੁਣਾਇਆ।  ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ ਦੀ ਡੀ. ਜੀ. ਪੀ. ਵਜੋਂ ਨਿਯੁਕਤੀ ਤੋਂ ਬਾਅਦ ਮੁਸਤਫ਼ਾ ਤੇ ਚੱਟੋਪਾਧਿਆਏ ਇਸ ਮਾਮਲੇ ਨੂੰ ਅਦਾਲਤ ‘ਚ ਲੈ ਗਏ ਸਨ। ਦਿਨਕਰ ਗੁਪਤਾ 1987 ਬੈਂਚ ਦੇ ਆਈ. ਪੀ. ਐਸ਼ ਅਧਿਕਾਰੀ ਹਨ ਜਦੋਂਕਿ ਚੱਟੋਪਾਧਿਆਏ 1986 ਬੈਂਚ ਤੇ ਮੁਸਤਫ਼ਾ 1985 ਬੈਂਚ ਦੇ ਆਈ. ਪੀ. ਐਸ. ਅਧਿਕਾਰੀ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.