ਗੁਰਦਾਸਪੁਰ ’ਚ ਪਤੀ-ਪਤਨੀ ਤੇ ਧੀ ਵੱਲੋਂ ਖੁਦਕੁਸ਼ੀ

0
2
Gurdaspur

ਖੁਦਕੁਸ਼ੀ ਤੋਂ ਪਹਿਲਾ ਬਣਾਈ ਵੀਡੀਓ, ਸਲਫਾਸ ਨਿਗਲ ਕੇ ਕੀਤੀ ਖੁਦਕੁਸ਼ੀ

ਗੁਰਦਾਸਪੁਰ। ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ’ਚ ਇੱਕ ਖੌਫ਼ਨਾਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ’ਚ ਪਤੀ-ਪਤਨੀ ਤੇ ਇੱਕ ਧੀ ਵੱਲੋਂ ਇੱਠਿਆ ਜ਼ਹਿਰ ਨਿਗਲ ਕੇ ਖੁਦਕੁਸ਼ੀ ਕੀਤੀ ਗਈ।

ਖੁਦਕੁਸ਼ੀ ਕਰਨ ਤੋਂ ਪਹਿਲਾਂ ਪਰਿਵਾਰ ਵੱਲੋਂ ਇੱਕ ਵੀਡੀਓ ਬਣਾਈ ਗਈ, ਜਿਸ ’ਚ ਉਨ੍ਹਾਂ ਤੰਗ ਪ੍ਰੇਸ਼ਾਨ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਵੀਡੀਓ ’ਚ ਭਾਰਤੀ ਸਬਨਮ ਨੇ ਦੱਸਿਆ ਕਿ ਮੈਂ ਤੇ ਮੇਰਾ ਪਤੀ ਨਰੇਸ਼ ਕੁਮਾਰ ਤੇ ਧੀ ਮਾਨਸੀ ਖੁਦਕੁਸ਼ੀ ਕਰਨ ਜਾ ਰਹੇ ਹਾਂ। ਉਨ੍ਹਾ ਮੰਗ ਕੀਤੀ ਹੈ ਕਿ ਮੌਤ ਤੋਂ ਬਾਅਦ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਤੋਂ ਬਾਅਦ ਤਿੰਨਾਂ ਨੇ ਸਫ਼ਲਾਸ ਨਿਗਲ ਲਿਆ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.