ਪੰਜਾਬ ’ਚ ਕਾਂਗਰਸ ਨੂੰ ਫਿਰ ਜਿਤਾਉਣ ਲਈ ਪ੍ਰਸ਼ਾਂਤ ਕਿਸ਼ੋਰ ਦੇ ਹੱਥ ਵਾਗਡੋਰ

0
220

ਪੰਜਾਬ ’ਚ ਕਾਂਗਰਸ ਨੂੰ ਫਿਰ ਜਿਤਾਉਣ ਲਈ ਪ੍ਰਸ਼ਾਂਤ ਕਿਸ਼ੋਰ ਦੇ ਹੱਥ ਵਾਗਡੋਰ

ਚੰਡੀਗੜ੍ਹ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਦੀ ਰਣਨੀਤੀ ’ਚ ਇੱਕ ਨਵਾਂ ਦਾਅ ਖੇਡਿਆ ਹੈ। ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ਪੰਜਾਬ ’ਚ ਫਿਰ ਤੋਂ ਵਾਪਸੀ ਕਰਵਾਈ ਗਈ ਹੈ। ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿ੍ਰੰਸੀਪਲ ਐਡਵਾਈਜ਼ਰ ਹੋਣਗੇ। ਇਸ ਦੀ ਜਾਣਕਾਰੀ ਖੁਦ ਕੈਪਟਨ ਅਮਰਿੰਦਰ ਨੇ ਆਪਣੇ ਟਵੀਟਰ ਪੇਜ ’ਤੇ ਪੋਸਟ ਪਾ ਕੇ ਦਿੱਤੀ। ਉਨ੍ਹਾਂ ਨੇ ਟਵੀਟ ’ਚ ਲਿਖਿਆ ਕਿ ‘‘ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਹੈ!’’।

ਚਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ‘ਆਈ-ਪੈਕ’ ਫਿਲਹਾਲ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਤਿ੍ਰਣਮੂਲ ਕਾਂਗਰਸ (ਟੀਐਮਸੀ) ਤੇ ਤਾਮਿਲਨਾਡੂ ਵਿੱਚ ਡੀਐਮਕੇ ਦੀ ਚੋਣ ਮੁਹਿੰਮ ਦੀ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ। ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਂਧਰਾ ਪ੍ਰਦੇਸ਼ ਦੇ ਸੀਐਮ ਜਗਨਮੋਹਨ ਰੈਡੀ ਲਈ ਕੰਮ ਕਰ ਚੁੱਕੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.