ਕਾ. ਬਲਵਿੰਦਰ ਸਿੰਘ ਕਤਲ ਦਾ ਮੁੱਖ ਮੁਲਜ਼ਮ ਦੁਬਈ ਤੋਂ ਗ੍ਰਿਫ਼ਤਾਰ

0
27

ਕਾ. ਬਲਵਿੰਦਰ ਸਿੰਘ ਕਤਲ ਦਾ ਮੁੱਖ ਮੁਲਜ਼ਮ ਦੁਬਈ ਤੋਂ ਗ੍ਰਿਫ਼ਤਾਰ

ਫਾਜ਼ਿਲਕਾ। ਸ਼ੌਰਿਆ ਚੱਕਰ ਪ੍ਰਾਪਤ ਕਰਨ ਵਾਲੇ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ‘ਚ ਸ਼ਾਮਲ ਮੁੱਖ ਮੁਲਜ਼ਮ ਸੁੱਖ ਭਿਖਾਰੀਵਾਲ ਨੂੰ ਦੁਬਈ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਛੇਤੀ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ।

Balwinder Singh

ਜ਼ਿਕਰਯੋਗ ਹੈ ਕਿ 16 ਅਕਤੂਬਰ ਦੀ ਸਵੇਰੇ ਨੂੰ ਕਸਬਾ ਭਿੱਖੀਵਿੰਡ ਵਿਖੇ ਸ਼ੌਰਿਆ ਚੱਕਰ ਪ੍ਰਾਪਤ ਕਾਮਰੇਡ ਬਲਵਿੰਦਰ ਸਿੰਘ ਦਾ ਦੋ ਨਕਾਬਪੋਸ਼ ਨੌਜਵਾਨਾਂ ਨੇ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ‘ਚ ਸ਼ਾਮਲ ਦੋ ਹੋਰ ਫਰਾਰ ਖਾਲਿਸਤਾਨ ਅੱਤਵਾਦੀਆਂ ਨੂੰ ਦਿੱਲੀ ਦੀ ਸਪੈਸ਼ਲ ਟੀਮ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਕਾਬੂ ਕੀਤੇ ਇਨ੍ਹਾਂ ਵਿਅਕਤੀਆਂ ਖਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ‘ਚ ਕਈ ਅਪਰਾਧਿਕ ਮਾਮਲੇ ਦਰਜ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.