ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ

0
22

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਈ ਵੱਡੇ ਐਲਾਨ ਕੀਤੇ ਹਨ। ਹੁਣ ਇੰਡੀਆ ‘ਚ ਜਿਹੜੇ ਕੋਰਸ ਨਹੀਂ ਹਨ, ਉਹ ਸਪੋਰਟਸ ਕੋਰਸ ਹੁਣ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ‘ਚ ਹੋਣਗੇ।

ਉਨ੍ਹਾਂ ਕਿਹਾ ਕਿ ਸਾਡਾ ਸੂਬੇ ‘ਚ ਟੈਲੇਂਟ ਦੀ ਕੋਈ ਘਾਟ ਨਹੀਂ ਹੈ ਪਰ ਉਸ ਨੂੰ ਨਿਖਾਰਨ ਦੀ ਲਈ ਸਾਡੇ ਕੋਲ ਕੋਈ ਪਲੇਟਫਾਰਮ ਨਹੀਂ ਸੀ। ਹੁਣ ਅਸੀਂ ਇਹ ਪਲੇਟਫਾਰਮ ਦੇਣ ਜਾ ਰਹੇ ਹਾਂ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਯੂਨੀਵਰਸਟੀ ਦਾ 25 ਅਕਤੂਬਰ ਨੂੰ ਨੀਂਹ ਪੱਥਰ ਰੱਖਣਗੇ। ਵੱਖਰੇ ਤਰ੍ਹਾਂ ਦੇ ਸਪੋਰਟਸ ਕੋਰਸ ਸ਼ੁਰੂ ਹੋਣ ਨਾਲ ਨੌਜਵਾਨਾਂ ਦਾ ਹੁਨਰ ਨਿਖਰ ਕੇ ਆਵੇਗਾ ਜਿਸ ਨਾਲ ਉਹ ਦੇਸ਼ ਦਾ ਨਾਂਅ ਰੌਸ਼ਨ ਕਰਨਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.