50 ਲੱਖ ਦੀ ਹੈਰੋਇਨ ਸਮੇਤ ਸਰਹੱਦੀ ਪਿੰਡ ਦਾ ਵਿਅਕਤੀ ਕਾਬੂ

0
2

50 ਲੱਖ ਦੀ ਹੈਰੋਇਨ ਸਮੇਤ ਸਰਹੱਦੀ ਪਿੰਡ ਦਾ ਵਿਅਕਤੀ ਕਾਬੂ

ਫਿਰੋਜ਼ਪੁਰ, (ਸਤਪਾਲ ਥਿੰਦ)। ਸੀ.ਆਈ.ਏ. ਸਟਾਫ਼ ਫਿਰੋਜ਼ਪੁਰ ਵੱਲੋਂ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਕਾਬੂ ਕਰਦਿਆ ਉਸ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਸਬ ਇੰਸਪੈਕਟਰ ਪਿੱਪਲ ਸਿੰਘ ਵੱਲੋਂ ਦੱਸਿਆ ਗਿਆ ਕਿ ਖਾਸ ਮੁਖ਼ਬਰੀ ਨੇ ਇਤਲਾਹ ਦਿੱਤੀ ਕਿ ਮਲਕੀਤ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਿੰਡ ਟੇਂਡੀ ਵਾਲਾ ਜੋ ਹੈਰੋਇਨ ਵੇਚਣ ਲਈ ਫਿਰੋਜ਼ਪੁਰ ਛਾਉਣੀ ਨੂੰ ਆ ਰਿਹਾ ਤਾਂ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਤਾਂ ਤਲਾਸ਼ੀ ਦੌਰਾਨ ਉਸ ਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ।

BSF recovers heroin from 2 Indian smugglers

ਕਾਬੂ ਆਏ ਵਿਅਕਤੀ ਖਿਲਾਫ਼ ਥਾਣਾ ਫਿਰੋਜ਼ਪੁਰ ਛਾਉਣੀ ’ਚ ਮਾਮਲਾ ਦਰਜ ਕਰਕੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਜ਼ਾਰ ’ਚ ਕੀਮਤ ਲਗਭਗ 50 ਲੱਖ ਰੁਪਏ ਦੱਸੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.