ਸੜਕ ਨਿਕਾਰੇ ਖੜ੍ਹੇ ਟਰੱਕ ‘ਚ ਵੱਜਣ ਕਾਰਨ ਮੋਟਰਸਾਇਕਲ ਚਾਲਕ ਦੀ ਮੌਤ

0
26

ਸੜਕ ਨਿਕਾਰੇ ਖੜ੍ਹੇ ਟਰੱਕ ‘ਚ ਵੱਜਣ ਕਾਰਨ ਮੋਟਰਸਾਇਕਲ ਚਾਲਕ ਦੀ ਮੌਤ

ਸਮਾਣਾ, (ਸੁਨੀਲ ਚਾਵਲਾ) ਸਮਾਣਾ ਭਵਾਨੀਗੜ ਰੋਡ ‘ਤੇ ਬੀਤੀ ਰਾਤ ਇੱਕ ਮੋਟਰਸਾਇਕਲ ਚਾਲਕ ਵੱਲੋਂ ਮੋਟਰਸਾਇਕਲ ਖੜ੍ਹੇ ਟੱਕਰ ਵਿਚ ਮਾਰ ਦੇਣ ਕਾਰਨ ਮੋਟਰਸਾਇਕਲ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂਕਿ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸਨੂੰ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ ਪ੍ਰੰਤੂ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਤੁਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।

ਸਿਵਲ ਹਸਪਤਾਲ ਵਿਖੇ ਮ੍ਰਿਤਕ ਬੇਅੰਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਭੇਡਪੁਰੀ ਦੇ ਚਾਚਾ ਸੂਬਾ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਅਤੇ ਉਸਦਾ ਦੋਸਤ ਜਸਬੀਰ ਸਿੰਘ ਐਤਵਾਰ ਨੂੰ ਸਮਾਣਾ ਤੋਂ ਆਪਣੇ ਮੋਟਰਸਾਇਕਲ ‘ਤੇ ਸਵਾਰ ਹੋ ਕੇ ਰਾਤ ਕਰੀਬ 10 ਵਜੇ ਪਿੰਡ ਵਾਪਸ ਪਰਤ ਰਹੇ ਸਨ ਕਿ ਇਸ ਦੌਰਾਨ ਸਮਾਣਾ ਭਵਾਨੀਗੜ ਰੋਡ ‘ਤੇ ਅੱਖਾਂ ਵਿੱਚ ਤੇਜ਼ ਰੌਸ਼ਨੀ ਪੈਣ ਕਾਰਨ ਉਨ੍ਹਾਂ ਦਾ ਮੋਟਰਸਾਇਕਲ ਸੜਕ ਕਿਨਾਰੇ ਖੜ੍ਹੇ ਟਰੱਕ ਵਿਚ ਜਾ ਵੱਜਾ

ਜਿਸ ਕਾਰਨ ਬੇਅੰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂÎਿਕ ਉਸਦਾ ਮਿੱਤਰ ਜਸਬੀਰ ਸਿੰਘ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ,ਜਿਸਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਮੁੱਢਲੀ ਸਹਾਇਤਾ ਉਪਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.