ਸ੍ਰੀਮਤੀ ਰਵਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਕਾਰਜ ਭਾਰ ਸੰਭਾਲਿਆ

0
43

ਸ੍ਰੀਮਤੀ ਰਵਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਵਜੋਂ ਕਾਰਜ ਭਾਰ ਸੰਭਾਲਿਆ

ਪਟਿਆਲਾ, (ਨਰਿੰਦਰ ਸਿੰਘ ਚੌਹਾਨ)। ਸ੍ਰੀਮਤੀ ਰਵਨੀਤ ਕੌਰ, ਆਈ.ਏ.ਐੱਸ., ਵਧੀਕ ਮੁੱਖ ਸਕੱਤਰ, ਜੰਗਲਾਤ ਅਤੇ ਜੰਗਲੀ ਜੀਵ, ਪੰਜਾਬ ਸਰਕਾਰ ਵੱਲੋਂ ਅੱਜ ਸਵੇਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਵਜੋਂ ਆਪਣਾ ਕਾਰਜ ਭਾਰ ਸੰਭਾਲ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸ੍ਰੀਮਤੀ ਰਵਨੀਤ ਕੌਰ 1998 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ ਜਿਨ੍ਹਾਂ ਨੂੰ ਪ੍ਰਬੰਧਨ ਦੇ ਖੇਤਰ ਵਿਚ ਇਕ ਲੰਬਾ ਤਜਰਬਾ ਹਾਸਿਲ ਹੈ। ਯੂਕੇ ਦੀ ਯੂਨੀਵਰਸਿਟੀ ਅਫ ਬਰਮਿੰਘਮ ਤੋਂ ਐਮ.ਐੱਸ.ਸੀ. ਪਬਲਿਕ ਇਕਨੌਮਿਕ ਮੈਨੇਜਮੈਂਟ ਅਤੇ ਐਮ.ਏ. ਅਰਥ ਸਾਸਤਰ ਦੀ ਸਿੱਖਿਆ ਹਾਸਿਲ ਕਰ ਚੁੱਕੇ ਸ੍ਰੀਮਤੀ ਰਵਨੀਤ ਕੌਰ ਵੱਖ-ਵੱਖ ਉੱਚ ਅਹੁਦਿਆਂ ਉੱਪਰ ਆਪਣੀਆਂ ਅਹਿਮ ਸੇਵਾਵਾਂ ਨਿਭਾਉਂਦੇ ਆ ਰਹੇ ਹਨ।

ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ ਕੀਤੀ ਜਿਸ ਵਿੱਚ ਯੂਨੀਵਰਸਿਟੀ ਦੇ ਸੁਚਾਰੂ ਪ੍ਰਬੰਧਨ ਹਿੱਤ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਯੂਨੀਵਰਸਿਟੀ ਦੇ ਦਾਖਲਿਆਂ ਸੰਬੰਧੀ ਤਾਜਾ ਸਥਿਤੀ ਅਤੇ ਹੋਰ ਅਹਿਮ ਪੱਖਾਂ ਬਾਰੇ ਜਾਣਕਾਰੀ ਇਕੱਤਰ ਕੀਤੀ।

ਇਸ ਮੀਟਿੰਗ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਅਮ੍ਰਿਤਪਾਲ ਕੌਰ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਡੀਨ ਖੋਜ ਡਾ. ਗੁਰਦੀਪ ਸਿੰਘ ਬਤਰਾ, , ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਅਸੋਕ ਮਲਿਕ, ਵਿੱਤ ਅਫਸਰ ਡਾ. ਰਾਕੇਸ ਕੁਮਾਰ ਖੁਰਾਣਾ, ਕੰਟਰੋਲਰ ਪ੍ਰੀਖਿਆਵਾਂ ਡਾ. ਜੇ.ਆਈ.ਐੱਸ. ਖੱਟੜ, ਡੀਨ ਬਾਹਰੀ ਕੇਂਦਰ ਡਾ. ਪੁਸਪਿੰਦਰ ਗਿੱਲ, ਮੈਡੀਕਲ ਅਫਸਰ ਡਾ. ਰੇਗੀਨਾ ਮੈਣੀ, ਸੁਰੱਖਿਆ ਅਫਸਰ ਕੈਪਟਨ ਗੁਰਤੇਜ ਸਿੰਘ, ਐਕਸੀਅਨ ਮਨਜੀਤ ਸਿੰਘ ਸਿੱਧੂ, ਡਾਇਰੈਕਟਰ ਲੋਕ ਸੰਪਰਕ, ਡਾ. ਹੈਪੀ ਜੇਜੀ, ਡੀਨ ਵਿਦਿਆਰਥੀ ਭਲਾਈ (ਲੜਕੀਆਂ) ਡਾ. ਪਰਮਜੀਤ ਕੌਰ, ਪ੍ਰੋਵੋਸਟ (ਲੜਕੀਆਂ) ਡਾ. ਅਜੀਤਾ, ਹਾਜਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.