ਨਾਇਡੂ ਨੇ ਦਿੱਤੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ

0
1
Vankya Naidu, Resigns, Nominations, Vice President Election, Today

ਨਾਇਡੂ ਨੇ ਦਿੱਤੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ

ਦਿੱਲੀ। ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਅਮਰ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸ਼ਨਿੱਚਰਵਾਰ ਨੂੰ ਇਥੇ ਜਾਰੀ ਇਕ ਸੰਦੇਸ਼ ਵਿਚ ਨਾਇਡੂ ਨੇ ਕਿਹਾ ਕਿ ਦੇਸ਼ ਧਮ ਸਿੰਘ ਦੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਇਨਕਲਾਬੀ ਸੁਤੰਤਰਤਾ ਸੈਨਾਨੀ ਅਤੇ ਦੇਸ਼ ਭਗਤ ਸਨ। ਉਪ ਰਾਸ਼ਟਰਪਤੀ ਨੇ ਆਪਣੇ ਟਵੀਟ ਵਿੱਚ ਸ਼ਹੀਦ ਊਧਮ ਸਿੰਘ ਦੀ ਸਜ਼ਾ ਦੇ ਜੀਵਨ ਦਾ ਜ਼ਿਕਰ ਕੀਤਾ, ‘‘ਮਾਤਭੂਮੀ ਲਈ ਆਪਣੀ ਜਾਨ ਕੁਰਬਾਨ ਕਰਨ ਨਾਲੋਂ ਵੱਡਾ ਸਨਮਾਨ ਹੋਰ ਕੀ ਹੋ ਸਕਦਾ ਹੈ’’। ਸ੍ਰੀ ਨਾਇਡੂ ਨੇ ਕਿਹਾ, ‘ਅੱਜ ਮਹਾਨ ¬ਕ੍ਰਾਂਤੀਕਾਰੀ ਅਮਰ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਹੈ। ਇਕ ਸ਼ੁਕਰਗੁਜ਼ਾਰ ਰਾਸ਼ਟਰ ਉਸਦੀ ਸ਼ਹਾਦਤ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰੇਗਾ’।

Family, Shaheed Udham Singh, Celebrated, Black, Day

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.