ਕਿਸਾਨ ਅੰਦੋਲਨ ਨਾਲ ਜੁੜੇ ਕਈ ਲੋਕਾਂ ਨੂੰ ਐਨਆਈਏ ਦਾ ਨੋਟਿਸ

0
52
NIA Notice Kisan

ਕਿਸਾਨ ਅੰਦੋਲਨ ਨਾਲ ਜੁੜੇ ਕਈ ਲੋਕਾਂ ਨੂੰ ਐਨਆਈਏ ਦਾ ਨੋਟਿਸ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਅੱਤਵਾਦ ਤੇ ਗੈਰ ਕਾਨੂੰਨੀ ਗਤੀਵਿਧੀਆਂ ਦੀ ਜਾਂਚ ਕਰਨ ਵਾਲੀ ਭਾਰਤ ਦੀ ਨੈਸ਼ਨਲ ਇੰਵੇਂਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਨਾਲ ਸੰਬੰਧ ਰੱਖਣ ਵਾਲੇ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਐਕਟ ਭਾਵ ਯੂਏਪੀਏ ਦੀ ਧਾਰਾਵਾਂ ਤਹਿਤ ਨੋਟਿਸ ਜਾਰੀ ਕੀਤਾ ਹੈ।

NIA Notice Kisan

ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵਾਲੇ ਪੰਜਾਬ ਦੇ 32 ਕਿਸਾਨ ਸੰਗਠਨਾਂ ’ਚੋਂ ਇੱਕ ਸੰਗਠਨ ਦੇ ਆਗੂ ਤੇ ਕਿਸਾਨ ਅੰਦੋਲਨ ਨੂੰ ਪਿਛਲੇ ਕਈ ਮਹੀਨਿਆਂ ਤੋਂ ਹਮਾਇਤ ਕਰਨ ਵਾਲੇ ਫਿਲਮ ਅਦਾਕਾਰ ਦੀਪੂ ਸਿੱਧੂ ਦਾ ਨਾਂਅ ਉਨ੍ਹਾਂ ਲੋਕਾਂ ’ਚ ਸ਼ਾਮਲ ਹੈ ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਧਰਨਾ ਦੇ ਰਹੇ ਹਨ। ਇਸ ਦੌਰਾਨ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਕਾਫ਼ੀ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ। ਹਾਲੇ ਤੱਕ ਕਿਸਾਨਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.