ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿੱਚ ਇੱਕ ਦੀ ਮੌਤ

0
106

ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿੱਚ ਇੱਕ ਦੀ ਮੌਤ

ਜ਼ੀਰਾ (ਸ਼ੁਭਮ ਖੁਰਾਣਾ) ਜ਼ੀਰਾ ਵਿਖੇ ਅੰਮਿ੍ਰਤਸਰ-ਬਠਿੰਡਾ ਹਾਈਵੇ ’ਤੇ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਫਕੀਰ (55) ਪੁੱਤਰ ਸੱਲੂ ਵਾਸੀ ਪਿੰਡ ਬਹਿਕ ਗੁੱਜਰਾਂ ਜੋ ਕਿ ਆਪਣੇ ਹੀਰੋ ਹਾਂਡਾ ਮੋਟਰਸਾਈਕਲ ’ਤੇ ਪਿੰਡ ਜਾ ਰਿਹਾ ਸੀ ਕਿ ਅਚਾਨਕ ਅਵਾਰਾ ਪਸ਼ੂ ਆਉਣ ਕਾਰਨ ਪਿੱਛੋਂ ਆ ਰਹੀ ਕਾਰ ਦਾ ਸੰਤੁਲਨ ਵਿਗੜ ਗਿਆ, ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.