ਕਿਸਾਨ ਅੰਦੋਲਨ। ਆਪ ਵਰਕਰਾਂ ਨੇ ਭਾਜਪਾ ਵਿਧਾਇਕ ਦੀ ਰਿਹਾਇਸ਼ ਮੂਹਰੇ ਦਿੱਤਾ ਧਰਨਾ

0
29
AAP, Announced, Candidates

ਆਪ ਵਰਕਰਾਂ ਨੇ ਭਾਜਪਾ ਵਿਧਾਇਕ ਦੀ ਰਿਹਾਇਸ਼ ਮੂਹਰੇ ਦਿੱਤਾ ਧਰਨਾ

ਹਿਸਾਰ। ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਅੱਜ ਹਿਸਾਰ ਵਿੱਚ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਵਿਧਾਇਕ ਡਾ. ਕਮਲ ਗੁਪਤਾ ਦੀ ਰਿਹਾਇਸ਼ ’ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਧਰਨਾ ਦਿੱਤਾ। ਵਰਕਰਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਵਿਧਾਇਕ ਡਾ. ਗੁਪਤਾ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜੇ ਵੀ ਵਿਧਾਇਕਾਂ ਨੇ ਕਿਸਾਨਾਂ ਦਾ ਸਮਰਥਨ ਨਹÄ ਕੀਤਾ,

ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਧਰਨੇ ਦੀ ਪ੍ਰਧਾਨਗੀ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਬੁੜਾ ਨੇ ਕਿਹਾ ਕਿ ਕਿਸਾਨ ਪਿਛਲੇ ਇਕ ਮਹੀਨੇ ਤੋਂ ਕੜਾਕੇ ਦੀ ਠੰਡ ਵਿੱਚ ਖੁੱਲੇ ਅਸਮਾਨ ਹੇਠ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ, ਪਰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਇਸ ਮਾਮਲੇ ਨੂੰ ਹੋਰ ਜ਼ਿਆਦਾ ਖਿੱਚ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.