ਐਸਡੀਐਮ ਨੇ ਕੀਤਾ ਗ੍ਰੀਨ ਐਸ ਵੇਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੂੰ ਸਨਮਾਨਿਤ

0
468

ਐਸਡੀਐਮ ਨੇ ਕੀਤਾ ਗ੍ਰੀਨ ਐਸ ਵੇਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੂੰ ਸਨਮਾਨਿਤ

ਗਿੱਦੜਬਾਹਾ (ਰਾਜਵਿੰਦਰ ਬਰਾੜ) ਅੱਜ ਐਸ ਡੀ ਐਮ ਗਿੱਦੜਬਾਹਾ ਓਮ ਪ੍ਰਕਾਸ਼ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ, ਧਾਰਮਿਕ ਜਥੇਬੰਦੀਆਂ ਤੇ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਨੂੰ ਬੀਤੇ ਸਾਲ 2020 ਵਿਚ ਕਰੋਨਾ ਮਹਾਂਮਾਰੀ ਵੇਲੇ ਆਪਣੀਆਂ ਸੇਵਾਵਾਂ ਦੇਣ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸਡੀਐਮ ਗਿੱਦੜਬਾਹਾ ਨੇ ਦੱਸਿਆ ਕਿ ਕੋਰੋਨਾ ਕਾਲ ਵਿੱਚ ਡੇਰਾ ਸੱਚਾ ਸੌਦਾ ਨੇ ਬਹੁਤ ਹੀ ਵਧੀਆ ਆਪਣੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਦ ਕੋਰੋਨਾ ਕਾਲ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਲੰਗਰ ਦੀ ਲੋੜ ਸੀ ਤਾਂ ਇਨ੍ਹਾਂ ਨੇ ਹੀ ਉਨ੍ਹਾਂ ਨੂੰ ਮੁਹਈਆ ਕਰਵਾਇਆ ਤੇ ਹਰ ਤਰਾਂ ਦਾ ਸਹਿਯੋਗ ਦਿੱਤਾ ਤੇ ਮੈਂ ਆਸ ਕਰਦਾ ਹਾਂ ਕਿ ਅੱਗੇ ਤੋਂ ਵੀ ਇਸੇ ਤਰ੍ਹਾਂ ਸੇਵਾਵਾਂ ਦਿੰਦੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.