ਤੀਕਸ਼ਣ ਸੂਦ ਦੀ ਰਿਹਾਇਸ਼ ਅੱਗੇ ਗੋਹਾ ਸੁੱਟਣ ਦੇ ਮਾਮਲੇ ਵਿੱਚ ਧਾਰਾ 307 ਰੱਦ, ਐਸ.ਐਚ.ਓ ਦਾ ਕੀਤਾ ਤਬਾਦਲਾ

0
2
Capt Amarinder Singh

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜਾਰੀ ਕੀਤੇ ਆਦੇਸ਼

ਬੰਦੂਕ ਸਭਿਆਚਾਰ ਦੇ ਪ੍ਰਚਾਰ ਦੇ ਦੋਸ਼ ਵਿਚ ਬਰਾੜ ਦੀ ਗਿ੍ਰਫ਼ਤਾਰੀ ਨੂੰ ਸਹੀ ਦੱਸਿਆ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ, ਭਾਜਪਾ ਦੇ ਸਾਬਕਾ ਮੰਤਰੀ ਦੇ ਘਰ ਅੱਗੇ ਗੋਹਾ ਸੁੱਟਣ ਵਾਲੇ ਖੇਤੀ ਕਾਨੂੰਨ ਵਿਰੋਧੀ ਪ੍ਰਦਰਸ਼ਨਕਾਰੀਆਂ ਖਿਲਾਫ ਧਾਰਾ 307 ਵਾਪਸ ਲੈਣ ਦਾ ਹੁਕਮ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਦਰਸ਼ਨਕਾਰੀਆਂ ’ਤੇ ‘ਕਤਲ ਦੀ ਕੋਸ਼ਿਸ਼’ ਦਾ ਮਾਮਲਾ ਦਰਜ ਕਰਨ ਵਾਲੇ ਐਸ.ਐਚ.ਓ. ਦੇ ਤਬਾਦਲੇ ਦਾ ਵੀ ਹੁਕਮ ਦਿੱਤਾ ਗਿਆ ਹੈ,

ਜਿਸਦੀ ਹੁਣ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਈ.ਪੀ.ਸੀ. ਦੀ ਧਾਰਾ 307 ਤਹਿਤ ਕੇਸ ਦਰਜ ਕਰਨ ਪ੍ਰਤੀ ਐਸ.ਐਚ.ਓ. ਕਾਫ਼ੀ ਉਤੇਜਿਤ ਹੋ ਗਿਆ। ਹੁਸ਼ਿਆਰਪੁਰ ਕਾਂਡ, ਜਿਸ ਵਿੱਚ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਪੰਜਾਬ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦੀ ਰਿਹਾਇਸ਼ ਅੱਗੇ ਗੋਹੇ ਨਾਲ ਭਰੀ ਟਰਾਲੀ ਉਤਾਰੀ ਸੀ, ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ, ਇਸ ਵਿਚ ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸੇ ਦੌਰਾਨ ਮੁੱਖ ਮੰਤਰੀ ਨੇ ਇੱਕ ਸੰਗੀਤਕ ਵੀਡੀਓ ਵਿੱਚ ਬੰਦੂਕ ਸਭਿਆਚਾਰ ਦੇ ਪ੍ਰਚਾਰ ਕਰਨ ਦੇ ਦੋਸ਼ ਵਿਚ ਪੰਜਾਬੀ ਗਾਇਕ ਸ਼੍ਰੀ ਬਰਾੜ ਦੀ ਗਿ੍ਰਫਤਾਰੀ ਨੂੰ ਸਹੀ ਕਰਾਰ ਦਿੱਤਾ।

ਉਹਨਾਂ ਕਿਹਾ ਕਿ ਇਸ ਢੰਗ ਨਾਲ ਗੈਂਗਸਟਰਵਾਦ ਅਤੇ ਬੰਦੂਕ ਸਭਿਆਚਾਰ ਦਾ ਪ੍ਰਚਾਰ ਕਰਨਾ ਬਿਲਕੁਲ ਗਲਤ ਹੈ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਕੇਸ ਸਹੀ ਢੰਗ ਨਾਲ ਦਰਜ ਕੀਤਾ ਗਿਆ ਜੋ ਇਸ ਗਾਇਕ ਦੇ ਪੁਰਾਣੇ ਗੀਤ ਨਾਲ ਸਬੰਧਤ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਗਿ੍ਰਫਤਾਰੀ ਦਾ ਗਾਇਕ ਦੀ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਪਾਈ ਵੀਡੀਓ ਨਾਲ ਕੋਈ ਸਬੰਧ ਨਹੀਂ ਹੈ ਜੋ ਅਸਲ ਵਿੱਚ ਸ਼ਲਾਘਾਯੋਗ ਹੈ।

Amarinder Singh, Order, Vacant Position, Department, Within 10 Days

ਹਾਲਾਂਕਿ, ਗਾਇਕ ਵੱਲੋਂ ਕੀਤੇ ਚੰਗੇ ਕੰਮਾਂ ਦੇ ਬਾਵਜੂਦ ਵੀ ਨੌਜਵਾਨਾਂ ਦਰਮਿਆਨ ਬੰਦੂਕ ਸਭਿਆਚਾਰ ਦਾ ਪ੍ਰਚਾਰ ਕਰਨ ਵਾਲੇ ਉਸਦੇ ਪੁਰਾਣੇ ਗੀਤਾਂ ਦੇ ਮਾੜਾ ਪ੍ਰਭਾਵ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਸਰਹੱਦੋਂ ਪਾਰ ਖਤਰਿਆਂ ਦਾ ਸਾਹਮਣਾ ਕਰਦਾ ਆ ਰਿਹਾ ਹੈ। ਉਹਨਾਂ ਅੱਗੇ ਕਿਹਾ, ਅਸੀਂ ਸੂਬੇ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦੇਵਾਂਗੇ। ਜੋ ਅਜਿਹੀਆਂ ਕੋਝੀਆਂ ਹਰਕਤਾਂ ਕਾਰਨ ਭੰਗ ਹੋ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.