ਜ਼ਹਿਰੀਲੀ ਸ਼ਰਾਬ ਦੀ ਵਰਤੋਂ ਨਾਲ ਹੁਣ ਤੱਕ 11 ਵਿਅਕਤੀਆਂ ਦੀ ਮੌਤ

0
2
Alcohol Poisoning

ਜ਼ਹਿਰੀਲੀ ਸ਼ਰਾਬ ਦੀ ਵਰਤੋਂ ਨਾਲ ਹੁਣ ਤੱਕ 11 ਵਿਅਕਤੀਆਂ ਦੀ ਮੌਤ

ਮੁਰੈਨਾ। ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ’ਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਨਾਲ ਅੱਜ ਸਵੇਰ ਤੱਕ ਘੱਟ ਤੋਂ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਹੋਰ ਵਿਅਕਤੀਆਂ ਦਾ ਇਲਾਜ ਜਾਰੀ ਹੈ।

Alcohol Poisoning

ਪੁਲਿਸ ਸੂਤਰਾਂ ਅਨੁਸਾਰ ਜ਼ਿਲ੍ਹੇ ਦੇ ਬਾਗਚੀਨੀ ਥਾਣਾ ਖੇਤਰ ਦੇ ਛੇਰਾ ਪਿੰਡ ’ਚ ਸ਼ਰਾਬ ਬਣਾਈ ਜਾ ਰਹੀ ਸੀ ਜਿਸ ਦੀ ਵਰਤੋਂ ਨਾਲ ਛੇਰਾ ਮਾਨਪੁਰ ਤੇ ਸੁਮਾਵਲੀ ਥਾਣਾ ਇਲਾਕੇ ਦੇ ਪਹਾਵਲੀ ਤੇ ਬਿਲੈਆਪੁਰ ਪਿੰਡ ਤੋਂ ਘੱਟ ਤੋਂ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ’ਚੋਂ ਅੱਠ ਨੇ ਮੁਰੈਨਾ ਜ਼ਿਲ੍ਹਾ ਹਸਪਤਾਲ ’ਚ ਤੇ ਤਿੰਨ ਦੀ ਗਵਾਲੀਅਰ ’ਚ ਮੌਤ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਲਗਭਗ 65 ਪੇਂਡੂਆਂ ਨੇ ਕਥਿਤ ਤੌਰ ’ਤੇ ਇਸ ਜ਼ਹਿਰੀਲੀ ਸ਼ਰਾਬ ਦੀ ਵਰਤੋਂ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਕਈ ਹੋਰ ਲੋਕਾਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.