ਪੁਲਵਾਮਾ ‘ਚ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ

0
37
Terrorist Pulwama

ਹਥਿਆਰ ਤੇ ਵਿਸਫੋਟਕ ਬਰਾਮਦ

ਸ੍ਰੀਨਗਰ। ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ‘ਚ ਸ਼ੱਕੀ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲ ਹਥਿਆਰ ਤੇ ਵਿਸਫੋਟਕ ਬਰਾਮਦ ਕੀਤਾ ਹੈ।

ਅਧਿਕਾਰਿਕ ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਨੇ ਮੰਗਲਵਾਰ ਦੀ ਰਾਤ ਪੁਲਵਾਮਾ ‘ਚ ਮਲੀਕਪੋਰਾ ਦੇ ਨੇੜੇ ਇੱਕ ਤਿੰਨ ਪਹੀਆ ਵਾਹਨ ਨੂੰ ਰੋਕਿਆ ਤੇ ਉਸਦੀ ਤਲਾਸ਼ੀ ਲਈ। ਤਲਾਸ਼ੀ ‘ਚ ਇੱਕ ਏਕੇ-47 ਰਾਈਫਲ ਤੇ ਮੈਗਜ਼ੀਨ ਬਰਾਮਦ ਕੀਤੀ। ਵਾਹਨ ਚਾਲਕ ਮੁਦਾਸਿਰ ਅਹਿਮਦ ਨੂੰ ਗ੍ਰਿਫ਼ਤਾਰ ਕਰੇ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਵਿਸਥਾਰ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.