ਕਿਸਾਨਾਂ ਦਾ ਅੰਦੋਲਨ 16ਵੇਂ ਦਿਨ ਵੀ ਜਾਰੀ

0
46

ਪੀਐਮ ਮੋਦੀ ਨੇ ਕਿਸਾਨਾਂ ਨੂੰ ਕੀਤੀ ਅਪੀਲ, ਨਰਿੰਦਰ ਤੋਮਰ ਤੇ ਪਿਊਸ਼ ਗੋਇਲ ਦੀ ਗੱਲ ਜ਼ਰੂਰ ਸੁਣੋ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦਾ ਅੰਦੋਲਨ 16ਵੇਂ ਦਿਨ ਜਾਰੀ ਹੈ। ਕਿਸਾਨ ਅੰਦੋਲਨ ‘ਚ ਵੱਡੀ ਗਿਣਤੀ ‘ਚ ਕਿਸਾਨ ਪੁੱਜਣੇ ਸ਼ੁਰੂ ਹੋ ਗਏ ਹਨ ਤੇ  ਕਿਸਾਨ ਆਪਣੇ-ਆਪਣੇ ਟਰੈਕਟਰ-ਟਰਾਲੀਆਂ ਰਾਹੀਂ ਧਰਨੇ ਨੂੰ ਹੋਰ ਤਿੱਖਾ ਕਰਨ ਲਈ ਵੱਡੀ ਗਿਣਤੀ ‘ਚ ਦਿੱਲੀ ਜੁਟਣੇ ਸ਼ੁਰੂ ਹੋ ਗਏ ਹਨ।

Meeting Farmer

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਇੱਕ ਵਾਰ ਸਰਕਾਰ ਦਾ ਪੱਖ ਸਹੀ ਢੰਗ ਨਾਲ ਸੁਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਸਮੱਸਿਆ ਦਾ ਹੱਲ ਗੱਲਬਾਤ ਨਾਲ ਹੀ ਨਿਕਲਦਾ ਹੈ। ਇਸ ਲਈ ਇਸ ਮਸਲੇ ਦਾ ਹੱਲ ਵੀ ਕੱਢ ਲਿਆ ਜਾਵੇਗਾ। ਮੋਦੀ ਨੇ ਇੱਕ ਵਾਰ ਫਿਰ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਸਵੇਰੇ ਟਵੀਟ ਕਰਕੇ ਕਿਹਾ, ‘ਮੰਤਰੀ ਮੰਡਲ ਦੇ ਮੇਰੇ ਦੋ ਸਹਿਯੋਗੀ ਨਰਿੰਦਰ ਸਿੰਘ ਤੋਮਰ ਤੇ ਪਿਊਸ਼ ਗੋਇਲ ਜੀ ਨੇ ਨਵੇਂ ਖੇਤੀ ਕਾਨੂੰਨਾਂ ਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਗੱਲ ਕੀਤੀ ਹੈ। ਇਸ ਨੂੰ ਜ਼ਰੂਰ ਸੁਣੋ।

ਓਧਰ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਦੇਸ਼ ਭਰ ‘ਚ ਰੇਲਾਂ ਰੋਕਣ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਨੂੰਨਾਂ ‘ਚ ਸੋਧ ਨਹੀਂ ਚਾਹੀਦੀ। ਇਹ ਕਾਲੇ ਕਾਨੂੰਨ ਨੂੰ ਵਾਪਸ ਲਵੇ ਸਰਕਾਰ ਇਹੀ ਮਸਲੇ ਦਾ ਹੱਲ ਹੈ। ਇਸ ਤੋਂ ਇਲਾਵਾ ਸਾਨੂੰ ਹੋਰ ਕੁਝ ਵੀ ਮਨਜ਼ੂਰ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨਹੀਂ ਮੰਨਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.