ਅੱਜ ਲਿਖਤੀ ਰੂਪ ‘ਚ ਕਿਸਾਨਾਂ ਨੂੰ ਪ੍ਰਸਤਾਵ ਭੇਜੇਗੀ ਸਰਕਾਰ

0
24
Farmers

ਛੇਵੇਂ ਗੇੜ ਦੀ ਗੱਲਬਾਤ ਕੱਲ੍ਹ ਹੋਵੇਗੀ ਕਿਸਾਨਾਂ ਤੇ ਸਰਕਾਰ ਦੀ ਗੱਲਬਾਤ
ਦੇਰ ਰਾਤ ਗ੍ਰਹਿ ਮੰਤਰੀ ਨਾਲ ਰਹੀ ਮੀਟਿੰਗ ਬੇਸਿੱਟਾ

ਨਵੀਂ ਦਿੱਲੀ। ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 14ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਬੀਤੀ ਰਾਤ ਕਿਸਾਨਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਹੋਈ। ਰਾਤ ਹੋਈ ਇਸ ਮੀਟਿੰਗ ‘ਚ ਕੋਈ ਸਹਿਮਤੀ ਨਹੀਂ ਬਣੀ ਸਕੀ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਕਿਸਾਨ ਸਭਾ ਦੇ ਜਨਰਲ ਸਕੱਤਰ ਹਨਨ ਮੁੱਲਾ ਨੇ ਕਿਹਾ ਕਿ ਕੇਂਦਰ ਸਰਕਾਰ ਅੱਜ ਲਿਖਤੀ ਰੂਪ ‘ਚ ਪ੍ਰਸਤਾਵ ਭੇਜੇਗੀ। ਮੀਟਿੰਗ ‘ਚ ਕਿਸਾਨਾਂ ਨੇ ਤਿੰਨੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਦੁਹਰਾਇਆ ਗਿਆ। ਦੂਜੇ ਪਾਸੇ ਸਰਕਾਰ ਨੇ ਵੀ ਸੋਧ ਕਰਨ ਦੇ ਮਤੇ ਨੂੰ ਦੂਹਾਇਆ ਗਿਆ। ਮੀਟਿੰਗ ਦੌਰਾਨ ਅਮਿਤ ਸ਼ਾਹ ਨੇ 10 ਦਸੰਬਰ ਨੂੰ ਮੀਟਿੰਗ ਰੱਖਣ ਦਾ ਸੁਝਾਅ ਦਿੱਤਾ ਗਿਆ ਜਿਸ ਨੂੰ ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਪ੍ਰਸਤਾਵ ਨੂੰ ਵੇਖਣ ਤੋਂ ਬਾਅਦ ਹੀ ਤੈਅ ਕੀਤਾ ਜਾਵੇਗਾ ਕਿ ਕੱਲ੍ਹ 10 ਦਸੰਬਰ ਨੂੰ ਕਿਸਾਨ ਮੀਟਿੰਗ ‘ਚ ਹਿੱਸਾ ਲੈਣਗੇ ਜਾਂ ਨਹੀਂ।

Farmers

ਕੱਲ੍ਹ ਦੀ ਮੀਟਿੰਗ ਦੀ ਰਣਨੀਤੀ ਉਲੀਕਣਗੇ ਕਿਸਾਨ

ਅੱਜ ਕਿਸਾਨ ਤੇ ਕੇਂਦਰ ਦਰਮਿਆਨ ਮੀਟਿੰਗ ਹੋਣੀ ਸੀ ਉਹ ਮਲਤਵੀ ਕਰੀ ਦਿੱਤੀ ਗਈ। ਹੁਣ ਇਹ 6ਵੇਂ ਗੇੜ ਦੀ ਮੀਟਿੰਗ 10 ਦਸੰਬਰ ਨੂੰ 11 ਵਜੇ ਹੋਵੇਗੀ। ਜਿਸ ‘ਤੇ ਕਿਸਾਨ ਆਗੂ ਸਿੰਘੂ ਬਾਰਡਰ ‘ਤੇ 12 ਵਜੇ ਦੇ ਕਰੀਬ ਮੀਟਿੰਗ ਕਰਨਗੇ ਜਿਸ ‘ਚ ਕੇਂਦਰ ਦੇ ਪ੍ਰਸਤਾਵ ‘ਤੇ ਵਿਚਾਰ-ਵਟਾਂਦਰਾਂ ਕਰਨਗੀਆਂ ਤੇ 10 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਲਈ ਰਣਨੀਤੀ ਉਲੀਕੀ ਜਾਵੇਗੀ। ਅੱਜ ਸਾਰਾ ਦਿਨ ਮੀਟਿੰਗ ਦਾ ਦੌਰ ਚੱਲਦਾ ਰਹੇਗਾ। ਕੱਲ੍ਹ ਰਾਤ ਅਮਿਤ ਸ਼ਾਹ ਨਾਲ ਹੋਈ ਮੀਟਿੰਗ ‘ਚ ਕਿਸਾਨਾਂ ਨੂੰ ਉਮੀਦ ਸੀ ਕੋਈ ਹੱਲ ਨਿਕਲੇਗਾ ਪਰ ਇਹ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਕਾਨੂੰਨ ਵਾਪਸ ਨਹੀਂ ਹੋਣਗੇ ਇਨ੍ਹਾਂ ‘ਚ ਸੋਧ ਕੀਤੀ ਜਾਵੇਗੀ ਤੇ ਕੁਝ ਨਵੇਂ ਕਾਨੂੰਨ ਬਣਾਏ ਜਾਣਗੇ।

ਦੇਰ ਰਾਤ ਹੋਈ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਰੁਲਦੂ ਸਿੰਘ ਨਾਰਾਜ਼ ਹੋ ਗਏ ਸਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਦੋਂ ਕਿਸਾਨ ਆਗੂ ਰੁਲਦੂ ਸਿੰਘ ਮਿਲਣ ਜਾ ਰਹੇ ਸਨ ਤਾਂ ਪੁਲਿਸ ਨੇ ਉਹਨਾਂ ਦੀ ਗੱਡੀ ਨੂੰ ਰਸਤੇ ‘ਚ ਰੋਕ ਲਿਆ ਸੀ। ਪੁਲਿਸ ਨੇ ਗੱਡੀ ‘ਤੇ ਲੱਗੇ ਝੰਡੇ ਨੂੰ ਉਤਾਰ ਕੇ ਮੀਟਿੰਗ ‘ਚ ਜਾਣ ਲਈ ਕਿਹਾ ਗਿਆ ਜਿਸ ਤੋਂ ਕਿਸਾਨ ਆਗੂ ਰੁਲਦੂ ਖਫ਼ਾ ਹੋ ਗਏ ਤੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਗਿਆ ਸੀ ਪਰ ਬਾਅਦ ‘ਚ ਉਨ੍ਹਾਂ ਨੂੰ ਸਰਕਾਰ ਦੇ ਸੀਨੀਅਰ ਆਗੂਆਂ ਨੂੰ ਵਿਗਿਆਨ ਭਵਨ ‘ਚ ਆ ਕੇ ਉਨ੍ਹਾਂ ਨੂੰ ਮਨਾ ਲਿਆ ਗਿਆ।  ਇਸ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਨੇ ਮੀਟਿੰਗ ‘ਚ ਹਿੱਸਾ ਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.