ਪੰਜਾਬ ਦੇ ਲੋਕ ਅੱਜ ਚੁਣਨਗੇ ਸ਼ਹਿਰੀ ਸਰਕਾਰਾਂ

0
106
Haryana, Percent, Maharashtra, Polls, Percent

8 ਨਗਰ ਨਿਗਮ ਅਤੇ 109 ਨਗਰ ਕੌਂਸਲਾਂ ਲਈ 8 ਵਜੇ ਤੋਂ ਸ਼ੁਰੂ ਹੋਣਗੀਆਂ ਵੋਟਾਂ

ਚੰਡੀਗੜ, (ਅਸ਼ਵਨੀ ਚਾਵਲਾ)। ਲੋਕ ਤੰਤਰ ਦਾ ਤਿਉਹਾਰ ਭਲੇ ਐਤਵਾਰ ਨੂੰ ਪੰਜਾਬ ਵਿੱਚ ਮਨਾਇਆ ਜਾਏਗਾ ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੈਮੀਫਾਈਨਲ ਦੇ ਤੌਰ ’ਤੇ 8 ਨਗਰ ਨਿਗਮ ਅਤੇ 109 ਨਗਰ ਕੌਂਸਲਾ ਲਈ ਵੋਟਾ ਪੈਣਗੀਆਂ। ਸਵੇਰੇ 8 ਵਜੇ ਤੋ ਵੋਟਾ ਪੈਣਗੀਆਂ ਅਤੇ ਸ਼ਾਮ ਦੇ 4 ਵਜੇ ਤਕ । ਇਸ ਸਬੰਧੀ ਪ੍ਰਸ਼ਾਸਨ ਵਲੋਂ ਮੁਕੰਮਲ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।
ਚੋਣ ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਕੁਲ 30 ਆਈ.ਏ.ਐਸ./ਪੀ.ਸੀ.ਐਸ ਅਫਸਰ ਬਤੌਰ ਆਬਜਰਵਰ ਨਿਯੁਕਤ ਕੀਤੇ ਗਏ ਹਨ। ਇਨਾਂ ਤੋ ਇਲਾਵਾ ਪੰਜਾਬ ਪੁਲਿਸ ਦੇ ਆਈ.ਜੀ/ਡੀ.ਆਈ.ਜੀ ਰੈਂਕ ਦੇ ਪੁਲਿਸ ਆਬਜਰਵਰ ਵੀ ਤੈਨਾਤ ਕੀਤੇ ਹਨ।

ਜਿਨਾਂ ਵਿੱਚ ਮੋਹਾਲੀ, ਰੋਪੜ ਅਤੇ ਫਤਿਹਗੜ ਸਾਹਿਬ ਲਈ ਮੁੱਖਵਿੰਦਰ ਸਿੰਘ ਛੀਨਾ, ਆਈ.ਪੀ.ਐਸ., ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਲਈ ਸੁਰਜੀਤ ਸਿੰਘ, ਆਈ.ਪੀ.ਐਸ., ਬਠਿੰਡਾ, ਮਾਨਸਾ,ਫਰੀਦਕੋਟ ਲਈ ਬਲਜੋਤ ਸਿੰਘ ਰਾਠੌਰ, ਆਈ.ਪੀ.ਐਸ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ ਲਈ ਸੁਰਿੰਦਰ ਕੁਮਾਰ ਕਾਲੀਆ, ਆਈ.ਪੀ.ਐਸ., ਫਿਰੋਜਪੁਰ, ਮੁਕਤਸਰ, ਮੋਗਾ ਅਤੇ ਫਾਜਿਲਕਾ ਲਈ ਹਰਬਾਜ ਸਿੰਘ, ਆਈ.ਪੀ.ਐਸ., ਅਤੇ ਪਟਿਆਲਾ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਲਈ ਗੁਰਿੰਦਰ ਸਿੰਘ ਢਿਲੋਂ, ਆਈ.ਪੀ.ਐਸ. ਨੂੰ ਨਿਯੁਕਤ ਕੀਤਾ ਗਿਆ ਹੈ। ਵੋਟਾਂ ਈ.ਵੀ. ਐਮ. ਮਸ਼ੀਨ ਰਾਹੀ ਪੈਣਗੀਆਂ । ਜਿਸ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਦਾ ਕਾਰਜ ਨਿਰਵਿਘਨ ਨੇਪਰੇ ਚਾੜਨ ਲਈ 20510 ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਇਸ ਤੋ ਇਲਾਵਾ ਲਗਭਗ 19 ਹਜ਼ਾਰ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ।

Policemen,Murder, Arrested, Police Custody

ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਾਜ ਵਿੱਚ ਕੁਲ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਜਿਨਾਂ ਵਿਚੋਂ 1708 ਸੈਂਸਟਿਵ ਬੂਥ ਅਤੇ 861 ਹਾਈਪਰ-ਸੈਂਸਟਿਵ ਬੂਥ ਹਨ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਮਿਤੀ 14 ਫਰਵਰੀ, 2021 ਅਤੇ 17 ਫਰਵਰੀ, 2021 ਨੂੰ ਡਰਾਈ ਡੇਜ਼ ਘੋਸ਼ਿਤ ਕੀਤੇ ਗਏ ਹਨ। ਵੋਟਾਂ ਦੀ ਗਿਣਤੀ 17 ਫਰਵਰੀ, 2021 ਨੂੰ ਸਵੇਰੇ 9 ਵਜੇ ਆਰੰਭ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.