ਭੁਪਿੰਦਰ ਮਾਨ ਨਾਲੋਂ ਪੰਜਾਬ ਜਥੇਬੰਦੀ ਨੇ ਨਾਤਾ ਤੋੜਿਆ, ਲੋਕ ਰੋਹ ਦਾ ਬਣਿਆ ਦਬਾਅ

0
2

ਮਾਮਲਾ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦਾ ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਆਗੂ ਹੋਏ ਖਫ਼ਾ, ਨਹੀਂ ਕੀਤਾ ਗਿਆ ਸੀ ਸਲਾਹ ਮਸ਼ਵਰਾ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਭਾਰਤੀ ਕਿਸਾਨ ਯੂਨੀਅਨ (ਮਾਨ) ਦੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਦੀ ਅਗਵਾਈ ਹੇਠ ਕੋਰ ਕਮੇਟੀ ਦੀ ਹੋਈ ਬੈਠਕ ਦੌਰਾਨ ਅੱਜ ਭੁਪਿੰਦਰ ਮਾਨ ਨਾਲੋਂ ਨਾਤਾ ਤੋੜਨ ਦਾ ਐਲਾਨ ਕੀਤਾ ਗਿਆ। ਬਲਦੇਵ ਸਿੰਘ ਨੇ ਕਿਹਾ ਕਿ ਯੂਨੀਅਨ ਜੋ ਸੰਘਰਸ਼ ਦੇਸ਼ ਦੀਆਂ 40 ਕਿਸਾਨ ਜਥੇਬੰਦੀਆਂ ਲੜ ਰਹੀਆਂ ਹਨ, ਉਹਨਾਂ ਦੀ ਜਥੇਬੰਦੀ ਮੁੱਢ ਤੋਂ ਹੀ ਇਸ ਸੰਘਰਸ਼ ਦੀ ਹਮਾਇਤ ਕਰਦੀ ਹੈ। ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਵਿੱਚ ਸ਼ਾਮਲ ਰਹੇਗੀ। ਸੁਪਰੀਮ ਕੋਰਟ ਵਲੋਂ ਇਸ ਮਸਲੇ ਦੇ ਹੱਲ ਲਈ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਭੁਪਿੰਦਰ ਸਿੰਘ ਮਾਨ ਕੌਮੀ ਪ੍ਰਧਾਨ ਸ਼ਾਮਲ ਕੀਤੇ ਗਏ ਹਨ।

ਜਿਨ੍ਹਾਂ ਨੇ ਇਸ ਸਬੰਧੀ ਜਥੇਬੰਦੀ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ। ਇਹ ਉਹਨਾਂ ਦਾ ਆਪਣਾ ਨਿੱਜੀ ਫੈਸਲਾ ਹੈ। ਇਸ ਵਿਚੋਂ ਉਹਨਾਂ ਦੀ ਕੇਂਦਰ ਸਰਕਾਰ ਨਾਲ ਮਿਲੀਭੁਗਤ ਦਾ ਪ੍ਰਭਾਵ ਪੈਂਦਾ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਜਥੇਬੰਦੀ ਨੇ ਉਹਨਾਂ ਨਾਲੋਂ ਆਪਣਾ ਨਾਤਾ ਤੋੜ ਲਿਆ ਹੈ। ਬਲਦੇਵ ਸਿੰਘ ਨੇ ਕਿਹਾ ਕਿ ਸਾਡਾ ਉਹਨਾਂ ਨਾਲ ਅਤੇ ਕੋਆਡੀਨੇਸਨ ਕਮੇਟੀ ਨਾਲ ਵੀ ਕੋਈ ਸਬੰਧ ਨਹੀਂ ਹੈ। ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਜਦੋ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਹਨਾਂ ਦੀ ਜਥੇਬੰਦੀ ਸੰਘਰਸਸ਼ੀਲ ਜਥੇਬੰਦੀਆਂ ਦੇ ਨਾਲ ਰਹੇਗੀ।

ਅਸੀਂ ਸਵਾਗਤ ਕਰਦੇ ਹਾਂ : ਜਗਮੋਹਨ ਸਿੰਘ

ਇੱਧਰ ਦਿੱਲੀ ਮੋਰਚੇ ’ਚ ਡਟੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਦਾ ਕਹਿਣਾ ਹੈ ਕਿ ਚਾਰ ਮੈਂਬਰੀ ਕਮੇਟੀ ਚੋਂ ਭੁਪਿੰਦਰ ਸਿੰਘ ਮਾਨ ਵੱਲੋਂ ਆਪਣੇ ਆਪ ਨੂੰ ਅਲੱਗ ਕਰਨ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ ਦੀ ਗੂੰਜ ਪੂਰੇ ਦੇਸ਼ ਅੰਦਰ ਫੈਲ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰੀਦਆਂ ਵੱਲੋਂ ਕਦੇਂ ਵੀ ਕਿਸੇ ਕਮੇਟੀ ਦੀ ਮੰਗ ਨਹੀਂ ਕੀਤੀ ਗਈ ਅਤੇ ਕਿਸਾਨ ਆਗੂਆਂ ਦਾ ਮੁੱਖ ਨਿਸ਼ਾਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਉਨ੍ਹਾਂ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਉਹ 15 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਜ਼ਰੂਰ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.