ਚੌਕੀਮਾਨਾ ਨੇੜੇ ਲੁਟੇਰਿਆਂ ਨੇ ਟਰੱਕ ਡਰਾਈਵਰ ਦਾ ਕਤਲ ਕਰਕੇ 09 ਲੱਖ ਰੁਪਏ ਲੁੱਟੇ

0
211

ਚੌਕੀਮਾਨਾ ਨੇੜੇ ਲੁਟੇਰਿਆਂ ਨੇ ਟਰੱਕ ਡਰਾਈਵਰ ਦਾ ਕਤਲ ਕਰਕੇ 09 ਲੱਖ ਰੁਪਏ ਲੁੱਟੇ

ਜਗਰਾਉਂ (ਜਸਵੰਤ ਰਾਏ )। ਸੋਮਵਾਰ ਦੀ ਦੇਰ ਰਾਤ ਨੂੰ ਲੁਧਿਆਣਾ ਫ਼ਿਰੋਜ਼ਪੁਰ ਨੈਸ਼ਨਲ ਹਾਈਵੇ ’ਤੇ ਚੌਕੀਮਾਨ ਨੇੜੇ ਲੁਟੇਰਿਆਂ ਨੇ 9 ਲੱਖ ਦੀ ਨਕਦੀ ਲੁੱਟਣ ਤੋਂ ਬਾਅਦ ਟਰੱਕ ਡਰਾਈਵਰ ਦੀ ਹੱਤਿਆ ਕਰਕੇ ਮੌਕੇ ਤੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਟਰੱਕ ਡਰਾਈਵਰ ਇੰਦਰਜੀਤ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਮੋਗਾ ਆਪਣੇ ਟਰੱਕ ਵਿੱਚ ਸਕਰੈਪ ਭਰ ਕੇ ਮੋਗਾ ਤੋਂ ਮੰਡੀ ਗੋਬਿੰਦਗੜ੍ਹ ਗਿਆ ਸੀ ਜਿੱਥੇ ਗੱਡੀ ਖਾਲੀ ਕਰਨ ਤੋ ਬਾਅਦ ਲਗਭਗ 9 ਲੱਖ ਰੁਪਏ ਲੈ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਰਸਤੇ ’ਚ ਸਿਟੀ ਯੂਨੀਵਰਸਿਟੀ ਦੇ ਨਜ਼ਦੀਕ ਪਹੁੰਚਿਆ ਤਾਂ ਉਸ ਨੂੰ ਕੁਝ ਲੁਟੇਰਿਆਂ ਨੇ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।

ਇਸ ਮਾਮਲੇ ਦੀ ਜਾਣਕਾਰੀ ਮਿਲਦਿਆਂ ਡੀਐਸਪੀ ਰਾਜੇਸ਼ ਕੁਮਾਰ, ਡੀ. ਐੱਸ. ਪੀ. ਜਤਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਈ। ਇਸ ਮਾਮਲੇ ’ਚ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.