ਕਿਸਾਨਾਂ ਦੀ ਕੇਂਦਰ ਨਾਲ ਅੱਜ ਹੋਵੇਗੀ ਮੀਟਿੰਗ

0
1
Meeting Farmers

ਦੁਪਹਿਰ 2 ਵਜੇ ਹੋਵੇਗੀ ਮੀਟਿੰਗ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਪਿਛਲੇ 35 ਦਿਨਾਂ ਤੋਂ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਅੱਜ ਦੁਪਹਿਰ 2 ਵਜੇ ਮੀਟਿੰਗ ਹੋਵੇਗੀ। ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਉਮੀਦ ਹੈ ਕਿ ਇਸ ਮੀਟਿੰਗ ’ਚ ਕਿਸਾਨ ਦੇ ਮੁੱਦੇ ਦਾ ਹੱਲ ਜ਼ਰੂਰ ਨਿਕਲੇਗਾ।

Farmers

ਕਿਸਾਨਾਂ ਨੇ ਇਸ ਤੋਂ ਪਹਿਲਾਂ ਆਪਣੇ ਚਾਰ ਮੁੱਖ ਬਿੰਦੂ ਸਰਕਾਰ ਨੂੰ ਦੱਸ ਦਿੱਤੇ ਗਏ ਹਨ। ਕਿਸਾਨ ਦਾ ਕਹਿਣਾ ਹੈ ਕਿ ਸਾਨੂੰ ਬਿੱਲ ਰੱਦ ਕਰਨ ਤੋਂ ਇਲਾਵਾ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ। ਦੂਜੇ ਪਾਸੇ ਸਰਕਾਰ ਵੀ ਕਾਨੂੰਨ ਰੱਦ ਕਰਨ ਦੇ ਮੂਡ ’ਚ ਨਹੀਂ ਹੈ ਤੇ ਕਾਨੂੰਨਾਂ ’ਚ ਸੋਧ ਲਈ ਤਿਆਰ ਹੈ। ਕਿਸਾਨਾਂ ਵੱਲੋਂ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਇੱਕ ਜਵਾਬ ਭੇਜਿਆ ਗਿਆ ਸੀ ਜਿਸ ’ਚ ਕਿਸਾਨਾਂ ਨੇ ਕਿਹਾ ਸੀ ਕਿ ਉਹ ਆਪਣੇ ਚਾਰ ਮੁੱਦਿਆਂ ’ਤੇ ਹੀ ਚਰਚਾ ਕਰਨਾ ਚਾਹੁੰਦੇ ਹਨ। ਅੱਜ ਦੁਪਹਿਰ ਬਾਅਦ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਣ ਵਾਲੀ ਮੀਟਿੰਗ ’ਚ ਵੇਖਣਾ ਹੋਵੇਗਾ ਕਿ ਫੈਸਲਾ ਆਉਂਦਾ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਮੀਟਿੰਗ ’ਚ ਕੋਈ ਨਾ ਕੋਈ ਹੱਲ ਨਿਕਲ ਕੇ ਸਾਹਮਣੇ ਆਵੇਗਾ। ਇਸ ਮੀਟਿੰਗ ’ਤੇ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ। ਕਿਸਾਨ ਦਾ ਸੰਘਰਸ਼ ਵੀ ਲਗਾਤਾਰ ਜਾਰੀ ਹੈ ਤੇ ਕੜਾਕੇ ਦੀ ਪੈ ਰਹੀ ਠੰਢ ਦੌਰਾਨ ਪਿਛਲੇ 35 ਦਿਨਾਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.