ਕਸ਼ਮੀਰ ’ਚ ਸੁਰੰਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਢੇਰ

0
59

ਕਸ਼ਮੀਰ ’ਚ ਸੁਰੰਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਢੇਰ

ਸ੍ਰੀਨਗਰ। ਕਸ਼ਮੀਰ ਵਾਦੀ ਵਿਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਦੋ ਵੱਖ-ਵੱਖ ਮੁਠਭੇੜ ਵਿਚ ਤਿੰਨ ਅੱਤਵਾਦੀ ਮਾਰੇ ਗਏ ਜਦਕਿ ਜੰਮੂ-ਕਸ਼ਮੀਰ ਪੁਲਿਸ ਦਾ ਇਕ ਵਿਸ਼ੇਸ਼ ਪੁਲਿਸ ਅਧਿਕਾਰੀ (ਐਸਪੀਓ) ਮਾਰਿਆ ਗਿਆ ਅਤੇ ਇਕ ਕਾਂਸਟੇਬਲ ਜ਼ਖਮੀ ਹੋ ਗਿਆ। ਅਧਿਕਾਰਤ ਸੂਤਰਾਂ ਅਨੁਸਾਰ ਨੈਸ਼ਨਲ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਪ੍ਰੇਸ਼ਨ ਸਮੂਹ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਖਬਰਾਂ ਦੇ ਅਧਾਰ ’ਤੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਬਦੀਗਾਮ ਪਿੰਡ ਵਿਖੇ ਸਾਂਝੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਸੁਰੱਖਿਆ ਬਲਾਂ ਪਿੰਡ ਵਿਚ ਨਿਸ਼ਾਨਾ ਲਗਾਏ ਗਏ ਖੇਤਰ ਵੱਲ ਵੱਧ ਰਹੀਆਂ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਵਿਚ ਗੋਲੀਆਂ ਚਲਾਈਆਂ। ਦੋਵਾਂ ਧਿਰਾਂ ਵਿਚਾਲੇ ਹੋਈ ਮੁਠਭੇੜ ਵਿਚ ਹੁਣ ਤਕ ਤਿੰਨ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਮਿਲੀ ਹੈ।

ਮੌਕੇ ’ਤੇ ਵੱਡੀ ਗਿਣਤੀ ਵਿਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ। ਕੇਂਦਰੀ ਕਸ਼ਮੀਰ ਦੇ ਬਡਗਾਮ ਜ਼ਿਲੇ ਦੇ ਬੀਰਵਾਹ ਵਿਖੇ ਇਸੇ ਤਰ੍ਹਾਂ ਦੀ ਇਕ ਹੋਰ ਮੁਹਿੰਮ ਦੌਰਾਨ ਸਾਂਝੇ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਦੌਰਾਨ ਐਸਪੀਓ ਮੁਹੰਮਦ ਅਲਤਾਫ ਮਾਰਿਆ ਗਿਆ ਅਤੇ ਪੁਲਿਸ ਕਾਂਸਟੇਬਲ ਮਨਜ਼ੂਰ ਅਹਿਮਦ ਜ਼ਖਮੀ ਹੋ ਗਿਆ, ਅੰਤਿਮ ਰਿਪੋਰਟ ਮਿਲਣ ਤੱਕ ਦੋਵਾਂ ਥਾਵਾਂ ’ਤੇ ਮੁਠਭੇੜ ਜਾਰੀ ਰਿਹਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.