ਸੜਕ ਹਾਦਸੇ ‘ਚ ਦੋ ਕਿਸਾਨਾਂ ਦੀ ਮੌਤ

0
54

ਛੇ ਜਣੇ ਗੰਭੀਰ ਜ਼ਖਮੀ

ਪਟਿਆਲਾ। ਕੇਂਦਰ ਦੇ ਖੇਤੀ ਕਾਨੂੰਨਾ ਖਿਲਾਫ਼ ਦਿੱਲੀ ਕਿਸਾਨ ਅੰਦੋਲਨ ਤੋਂ ਪਰਤ ਰਹੇ ਦੋ ਕਿਸਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਤੇ ਛੇ ਜਣੇ ਗੰਭੀਰ ਜ਼ਖਮੀ ਹੋ ਗਏ ਹਨ।

Two Farmers Accident

ਜਾਣਕਾਰੀ ਅਨੁਸਾਰ ਦਿੱਲੀ ਧਰਨੇ ਤੋਂ ਵਾਪਸ ਮੁੜ ਰਹੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਫੇੜਾ ਦੇ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ ਤੇ ਜਣੇ ਜ਼ਖਮੀ ਹੋ ਗਏ ਹਨ। ਜਿਨਾਂ ਦੀ ਪਛਾਣ ਕਿਸਾਨ ਲਾਭ ਸਿੰਘ ਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਹਦਾਸਾ ਹਰਿਆਣਾ ਦੇ ਤਰਾਵੜੀ ਨੇੜੇ ਜੀਟੀ ਰੋਡ ‘ਤੇ ਇੱਕ ਟਰੱਕ ਵੱਲੋਂ ਕਿਸਾਨਾਂ ਦੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਵੱਜਦੇ ਸਾਰ ਹੀ ਟਰੈਕਟਰ ਪਲਟ ਗਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.