ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ ਜਾਂ ਨਹੀਂ, ਸੁਪਰੀਮ ਕੋਰਟ ‘ਚ ਸੁਣਵਾਈ ਅੱਜ

0
48
Farmers Supreme Court

ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ 21 ਦਿਨਾਂ ਤੋਂ ਜਾਰੀ

ਨਵੀਂ ਦਿੱਲੀ।  ਖੇਤੀ ਕਾਨੂੰਨਾਂ ਦੇ ਖਿਲਾਫ਼ ਕੜਾਕੇ ਦੀ ਪੈ ਰਹੀ ਸਰਦੀ ਦੌਰਾਨ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ 21ਵੇਂ ਦਿਨ ਵੀ ਜਾਰੀ ਹੈ ਤੇ ਕਿਸਾਨ ਕਾਨੂੰਨਾਂ ਦੀ ਵਾਪਸੀ ਲਈ ਦਿੱਲੀ ਦੀ ਤਮਾਮ ਸਰਹੱਦਾਂ ‘ਤੇ ਡਟੇ ਹੋਏ ਹਨ।

Farmers Delhi

ਇਸ ਦੌਰਾਨ ਕਿਸਾਨ ਅੰਦੋਲਨ ਦੀ ਵਜ੍ਹਾ ਨਾਲ ਹੋ ਰਹੀ ਪ੍ਰੇਸ਼ਾਨੀ ਖਿਲਾਫ਼ ਦਾਖਲ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਵੇਗੀ। ਕਿਸਾਨਾਂ ਦੇ ਅੰਦੋਲਨ ਸਬੰਧੀ ਸੁਪਰੀਮ ਕੋਰਟ ‘ਚ ਤਿੰਨ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ। ਇਨ੍ਹਾਂ ਪਟੀਸ਼ਨਾਂ ‘ਤੇ ਚੀਫ਼ ਜਸਟਿਸ ਐਸ. ਕੇ. ਬੋਬੜੇ, ਜਸਟਿਸ ਏ. ਐਸ. ਬੋਪੰਨਾ ਤੇ ਜਸਟਿਸ ਵੀ. ਰਾਮ ਸੁਬਰਮਣੀਅਮ ਦੀ ਬੈਂਚ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਤੇ ਸਰਕਾਰ ਦਰਮਿਆਨ ਹੁਣ ਤੱਕ ਛੇ ਗੇੜ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ‘ਤੇ ਅੜੇ ਹੋਏ ਹਨ। ਸਰਕਾਰ ਨੇ ਵੀ ਆਪਣਾ ਰੁਖ ਸਪੱਸ਼ਟ ਕੀਤਾ ਹੈ ਕਿ ਬਿੱਲਾਂ ‘ਚ ਸਿਰਫ਼ ਸੋਧ ਹੋਵੇਗੀ, ਬਿੱਲ ਵਾਪਸ ਨਹੀਂ ਕੀਤੇ ਜਾਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.