ਫਾਜ਼ਿਲਕਾ ‘ਚ ਗੋਲ਼ੀ ਮਾਰ ਕੇ ਨੌਜਵਾਨ ਦਾ ਕਤਲ

0
32
Fazilka

ਫਾਜ਼ਿਲਕਾ ‘ਚ ਗੋਲ਼ੀ ਮਾਰ ਕੇ ਨੌਜਵਾਨ ਦਾ ਕਤਲ

ਜਲਾਲਾਬਾਦ। ਜ਼ਿਲ੍ਹਾ ਫਾਜ਼ਿਲਕਾ ‘ਚ ਇੱਕ ਨੌਜਵਾਨ ਦਾ ਅਣਪਛਾਤੇ ਬਦਮਾਸ਼ਾਂ ਵੱਲੋਂ ਕਤਲ ਕਰ ਦਿੱਤਾ। ਇਸ ਦਰਦਨਾਕ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸੋਦਾਕੇ ਵਿਖੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

Fazilka

ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਰਛਪਾਲ ਪੁੱਤਰ ਧਾਨ ਸਿੰਘ ਵਾਸੀ ਪਿੰਡ ਮੁਹੰਮਦ ਵਾਲਾ ਵਜੋਂ ਕੀਤੀ ਗਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵੱਲੋਂ ਕਾਤਲਾਂ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.