ਜਮੀਨੀ ਵਿਵਾਦ ’ਚ ਭਰਾ ਵੱਲੋਂ ਛੋਟੇ ਭਰਾ ਦਾ ਕਤਲ

0
333
murder

ਮਾਮਲੇ ਨੂੰ ਰਫ਼ਾ ਦਫ਼ਾ ਕਰਨ ਲਈ ਰਾਤ ਨੂੰ ਕੀਤਾ ਸਸਕਾਰ

ਸਮਾਣਾ,(ਸੁਨੀਲ ਚਾਵਲਾ (ਸੱਚ ਕਹੂੰ))। ਸਮਾਣਾ ਦੇ ਨੇੜਲੇ ਪਿੰਡ ਕਕਰਾਲਾ ਵਿਖੇ ਜ਼ਮੀਨੀ ਵਿਵਾਦ ਵਿੱਚ ਇੱਕ ਭਰਾ ਨੇ ਆਪਣੇ ਹੀ ਛੋਟੇ ਭਰਾ ਦਾ ਤੇਜ ਹਥਿਆਰ ਨਾਲ ਕਤਲ ਕਰ ਦਿੱਤਾ। ਭਰਾ ਦੀ ਮੌਤ ਤੋਂ ਬਾਅਦ ਮਾਮਲੇ ’ਤੇ ਪਰਦਾ ਪਾਉਣ ਲਈ ਉਸਦਾ ਰਾਤ ਨੂੰ ਹੀ ਸਸਕਾਰ ਵੀ ਕਰ ਦਿੱਤਾ ਗਿਆ। ਪ੍ਰੰਤੂ ਰੌਲਾ ਪੈਣ ’ਤੇ ਪੁਲਿਸ ਵੱਲੋਂ ਕੀਤੀ ਗਈ ਪੁੱਛ ਪੜਤਾਲ ਦੌਰਾਨ ਇਸ ਕਤਲ ਤੋਂ ਪਰਦਾ ਉੱਠਿਆ ਤੇ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੇ ਹੀ ਭਰਾ ਬਲਜਿੰਦਰ ਸੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ਼ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਸਮਾਣਾ ਦੇ ਨੇੜਲੇ ਪਿੰਡ ਕਕਰਾਲਾ ਵਿਖੇ ਵੀਰਵਾਰ ਦੁਪਹਿਰ ਸਮੇਂ ਹਰਜਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਦੋਵੇਂ ਪੁੱਤਰ ਦਰਬਾਰਾ ਸਿੰਘ ਵਿਚਕਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜਾ ਹੋਇਆ ਇਸ ਦੌਰਾਨ ਬਲਜਿੰਦਰ ਸਿੰਘ ਨੇ ਗੁੱਸੇ ਵਿਚ ਤੇਜ ਧਾਰ ਹਥਿਆਰ ਨਾਲ ਹਰਜਿੰਦਰ ਸਿੰਘ ’ਤੇ ਹਮਲਾ ਕਰ ਦਿੱਤਾ ਜਿਸ ਦੌਰਾਨ ਹਰਜਿੰਦਰ ਸਿੰਘ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ। ਹਰਜਿੰਦਰ ਸਿੰਘ ਦਾ ਪਿਤਾ ਤੁਰੰਤ ਉਸਨੂੰ ਸਮਾਣਾ ਦੇ ਸਿਵਲ ਹਸਪਤਾਲ ਲੈ ਕੇ ਆਇਆ, ਜਿੱਥੇ ਉਸਨੇ ਹਰਜਿੰਦਰ ਸਿੰਘ ਦੇ ਸੱਟ ਦਾ ਕਾਰਨ ਕੋਈ ਲੜਾਈ ਝਗੜਾ ਨਾ ਦੱਸ ਕੇ ਹਾਦਸਾ ਦੱਸਿਆ

ਜਿਸ ’ਤੇ ਸਿਵਲ ਹਸਪਤਾਲ ਸਮਾਣਾ ਦੇ ਡਾਕਟਰਾਂ ਨੇ ਉਸਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਪ੍ਰੰਤੂ ਰਸਤੇ ਵਿੱਚ ਹੀ ਹਰਜਿੰਦਰ ਸਿੰਘ ਨੇ ਦਮ ਤੋੜ ਦਿੱਤਾ। ਜਿਸ ’ਤੇ ਕਿਸੇ ਤਰ੍ਹਾਂ ਦੇ ਕਾਨੂੰਨੀ ਮਾਮਲੇ ’ਚ ਉਲਝਣ ਤੋਂ ਬਚਣ ਲਈ ਪਰਿਵਾਰ ਵੱਲੋਂ ਰਾਤ ਨੂੰ ਹੀ ਹਰਜਿੰਦਰ ਸਿੰਘ ਦਾ ਅਤਿੰਮ ਸਸਕਾਰ ਕਰ ਦਿੱਤਾ ਗਿਆ ਤੇ ਸਵੇਰ ਸਮੇਂ ਉਸਦੇ ਫੁੱਲ ਵੀ ਚੁਗ ਲਏ ਗਏ। ਪ੍ਰੰਤੂ ਮਾਮਲੇ ਦਾ ਪਤਾ ਜਿਵੇਂ ਹੀ ਪੁਲੀਸ ਨੂੰ ਲੱਗਾ ਤਾਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਮਾਮਲੇ ਤੋਂ ਪਰਦਾ ਉੱਠਿਆ ਤੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮ੍ਰਿਤਕ ਦੇ ਭਰਾ ਬਲਜਿੰਦਰ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ਼ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਦੀ ਪੁਸ਼ਟੀ ਸਦਰ ਥਾਣਾ ਸਮਾਣਾ ਦੇ ਇੰਚਾਰਜ ਅੰਕੂਰਦੀਪ ਸਿੰਘ ਨੇ ਕਰਦਿਆ ਦੱਸਿਆ ਕਿ ਮੁਲਜਮ ਖ਼ਿਲਾਫ਼ 302 ਤਹਿਤ ਮਾਮਲਾ ਦਰਜ਼ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.